ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥
ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ।
ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧।
ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨।
ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩।
ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।੪।੧।
My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. || 1 || O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. || Pause || The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. || 2 || The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. || 3 || The Beloved Himself is the ocean, and the boat; He Himself is the Guru, the boatman who steers it. The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. || 4 || 1 ||
SORAT’H, FOURTH MEHL, FIRST HOUSE:ONE UNIVERSAL CREATOR GOD. BY THE GRACE OF THE TRUE GURU:
SORAT’H, FIFTH MEHL:
I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 ||
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥।
ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ।
(ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧।
(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦।
ੴ ਸਤਿਗੁਰ ਪ੍ਰਸਾਦਿ ॥
ਗੂਜਰੀ ਮਹਲਾ ੪ ਘਰੁ ੩ ॥
ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥
ਪੰਜਾਬੀ ਵਿਆਖਿਆ
ਹੇ ਭਾਈ! ਮਾਂ, ਪਿਉ, ਪੁੱਤਰ—ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ । ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ) ।੧। ਹੇ ਮੇਰੇ ਵੀਰ! (ਪਰਮਾਤਮਾ ਦੇ ਟਾਕਰੇ ਤੇ) ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ । ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ ।੧।ਰਹਾਉ। ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ, ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ (ਮਾਂ ਪਿਉ ਪੁੱਤਰ ਇਸਤ੍ਰੀ ਆਦਿਕ ਸਨਬੰਧੀਆਂ ਦੇ ਵਿਚ ਹੀ ਰਹਿੰਦਿਆਂ ਨੂੰ ਹੀ) ਮਾਇਆ ਵਿਚ ਨਿਰਲੇਪ ਰੱਖਦਾ ਹੈ ।੨। ਹੇ ਭਾਈ! ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ, ਤਦੋਂ ਮਨੁੱਖ ਜੋ ਕੁਝ ਕਰਦਾ ਹੈ (ਰਜ਼ਾ ਵਿਚ ਹੀ ਕਰਦਾ ਹੈ, ਤੇ) ਉਹ ਮੇਰੇ ਪਰਮਾਤਮਾ ਨੂੰ ਚੰਗਾ ਲੱਗਦਾ ਹੈ ।੩। ਹੇ ਭਾਈ! ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ, ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀ ਉਹੀ ਕੰਮ-ਕਾਰ ਕਰਦੇ ਹਾਂ ।੪। ਹੇ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ ।੫।੧।੭।੧੬।
English Translation
ONE UNIVERSAL CREATOR GOD. BY THE GRACE OF THE TRUE GURU:
GUJRI, FOURTH MEHL, THIRD HOUSE:
Mother, father and sons are all made by the Lord; the relationships of all are established by the Lord. || 1 || I have given up all my strength, O my brother. The mind and body belong to the Lord, and the human body is entirely under His control. || 1 || Pause || The Lord Himself infuses devotion into His humble devotees. In the midst of family life, they remain unattached. || 2 || When inner love is established with the Lord, then whatever one does, is pleasing to my Lord God. || 3 || I do those deeds and tasks which the Lord has set me to; I do that which He makes me to do. || 4 || Those whose devotional worship is pleasing to my God — O Nanak, those humble beings center their minds lovingly on the Lord’s Name. || 5 || 1|| 7 ||16 ||
ਗੂਜਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥ ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥ ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪॥ ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥ ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥੬॥ ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥ ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥
English Translation
GUJRI, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:
Without the Lord, my soul cannot survive, like an infant without milk. The inaccessible and incomprehensible Lord God is obtained by the Gurmukh; I am a sacrifice to my True Guru. || 1 || O my mind, the Kirtan of the Lord’s Praise is a boat to carry you across. The Gurmukhs obtain the Ambrosial Water of the Naam, the Name of the Lord. You bless them with Your Grace. || Pause || Sanak, Sanandan and Naarad the sage serve You; night and day, they continue to chant Your Name, O Lord of the jungle. Slave Prahlaad sought Your Sanctuary, and You saved his honor. || 2 || The One unseen immaculate Lord is pervading everywhere, as is the Light of the Lord. All are beggars, You alone are the Great Giver. Reaching out our hands, we beg from You. || 3 || The speech of the humble devotees is sublime; they sing continually the wondrous, Unspoken Speech of the Lord. Their lives become fruitful; they save themselves, and all their generations. || 4 || The self-willed manmukhs are engrossed in duality and evil-mindedness; within them is the darkness of attachment. They do not love the sermon of the humble Saints, and they are drowned along with their families. || 5 || By slandering, the slanderer washes the filth off others; he is an eater of filth, and a worshipper of Maya. He indulges in the slander of the humble Saints; he is neither on this shore, nor the shore beyond. || 6 || All this worldly drama is set in motion by the Creator Lord; He has infused His almighty strength into all. The thread of the One Lord runs through the world; when He pulls out this thread, the One Creator alone remains. || 7 || With their tongues, they sing the Glorious Praises of the Lord, and savor Them. They place the sublime essence of the Lord upon their tongues, and savor it. O Nanak, other than the Lord, I ask for nothing else; I am in love with the Love of the Lord’s sublime essence. || 8 || 1 || 7 ||
ਬਿਹਾਗੜਾ ਮਹਲਾ ੪ ॥
ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ ਤੇ ਹਰਿ ਦਰਿ ਪੈਨੑਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥
ਸ਼ੁੱਕਰਵਾਰ, ੨੨ ਕੱਤਕ (ਸੰਮਤ ੫੫੭ ਨਾਨਕਸ਼ਾਹੀ)
(ਅੰਗ: ੫੩੯)
ਪੰਜਾਬੀ ਵਿਆਖਿਆ
ਹੇ ਮੇਰੀ ਸੋਹਣੀ ਜਿੰਦੇ ! ਆਖ – ਮੈਂ ਉਹਨਾਂ ਤੋਂ ਕੁਰਬਾਨ ਹਾਂ ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਆਸਰਾ ਬਣਾ ਲਿਆ ਹੈ । ਹੇ ਮੇਰੀ ਸੋਹਣੀ ਜਿੰਦੇ ! ਗੁਰੂ ਨੇ ਸਤਿਗੁਰੂ ਨੇ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕੀ ਤਰ੍ਹਾਂ ਟਿਕਾ ਦਿੱਤਾ ਹੈ । ਗੁਰੂ ਮਾਇਆ ਦੇ ਮੋਹ ਦੇ ਜਹਿਰ ਭਰੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰਥਾ ਰੱਖਦਾ ਹੈ ।ਹੇ ਮੇਰੀ ਸੋਹਣੀ ਜਿੰਦੇ ! ਜਿਨ੍ਹਾਂ ਸੰਤ ਜਨਾਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਹਰ ਥਾਂ ਸੋਭਾ- ਵਡਿਆਈ ਹੁੰਦੀ ਹੈ । ਹੇ ਨਾਨਕ ! ਆਖ- ਹੇ ਮੇਰੀ ਸੋਹਣੀ ਜਿੰਦੇ ! ਪਰਮਾਤਮਾ ਦਾ ਨਾਮ ਜਪ ਕੇ ਸੁਖ ਮਿਲ ਜਾਂਦਾ ਹੈ, ਹਰਿ-ਨਾਮ ਸਾਰੇ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ ।੧।ਹੇ ਮੇਰੀ ਸੋਹਣੀ ਜਿੰਦੇ !ਉਹ ਜੀਭ ਭਾਗਾਂ ਵਾਲੀ ਹੈ ਮੁਬਾਰਿਕ ਹੈ, ਜੇਹੜੀ ਸਦਾ ਪਰਮਾਤਮਾ ਦੇ ਗੁਣ ਗਾਂਦੀ ਰਹਿੰਦੀ ਹੈ ।ਹੇ ਮੇਰੀ ਸੋਹਣੀ ਜਿੰਦੇ ! ਆਖ- ਹੇ ਪ੍ਰਭੂ ! ਉਹ ਕੰਨ ਸੋਹਣੇ ਹਨ ਜੇਹੜੇ ਤੇਰੇ ਕੀਰਤਨ ਸੁਣਦੇ ਰਹਿੰਦੇ ਹਨ ।ਹੇ ਮੇਰੀ ਸੋਹਣੀ ਜਿੰਦੇ ! ਉਹ ਸਿਰ ਭਾਗਾਂ ਵਾਲਾ ਹੈ ਪਵਿਤ੍ਰ ਹੈ, ਜੇਹੜਾ ਗੁਰੂ ਦੇ ਚਰਨਾਂ ਵਿਚ ਜਾ ਲੱਗਦਾ ਹੈ ।ਹੇ ਮੇਰੀ ਸੋਹਣੀ ਜਿੰਦੇ ! ਨਾਨਕ ਉਸ ਗੁਰੂ ਤੋਂ ਕੁਰਬਾਨ ਜਾਂਦਾ ਹੈ ਜਿਸ ਨੇ ਨਾਨਕ ਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਇਆ ਹੈ ।੨।ਹੇ ਮੇਰੀ ਸੋਹਣੀ ਜਿੰਦੇ ! ਉਹ ਅੱਖਾਂ ਭਲੀਆਂ ਹਨ ਸਫਲ ਹਨ ਜੋ ਗੁਰੂ ਦਾ ਦਰਸ਼ਨ ਕਰਦੀਆਂ ਰਹਿੰਦੀਆਂ ਹਨ, ਉਹ ਹੱਥ ਪਵਿਤ੍ਰ ਹਨ ਜੇਹੜੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਲਿਖਦੇ ਰਹਿੰਦੇ ਹਨ ।ਹੇ ਮੇਰੀ ਸੋਹਣੀ ਜਿੰਦੇ ! ਉਸ ਮਨੁੱਖ ਦੇ ਉਹ ਪੈਰ ਸਦਾ ਪੂਜੇ ਜਾਂਦੇ ਹਨ ਜੇਹੜੇ ਪੈਰ ਧਰਮ ਦੇ ਰਾਹ ਉਤੇ ਤੁਰਦੇ ਰਹਿੰਦੇ ਹਨ ।ਹੇ ਮੇਰੀ ਸੋਹਣੀ ਜਿੰਦੇ ! ਨਾਨਕ ਉਹਨਾਂ ਵਡ-ਭਾਗੀ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ ਜੇਹੜੇ ਪਰਮਾਤਮਾ ਦਾ ਨਾਮ ਸੁਣ ਕੇ ਨਾਮ ਨੂੰ ਮੰਨਦੇ ਹਨ , ਜੀਵਨ-ਅਧਾਰ ਬਣਾ ਲੈਂਦੇ ਹਨ ।੩।ਹੇ ਮੇਰੀ ਸੋਹਣੀ ਜਿੰਦੇ ! ਧਰਤੀ, ਪਾਤਾਲ, ਆਕਾਸ਼-ਹਰੇਕ ਹੀ ਪਰਮਾਤਮਾ ਦਾ ਨਾਮ ਸਿਮਰ ਰਿਹਾ ਹੈ ।ਹੇ ਮੇਰੀ ਸੋਹਣੀ ਜਿੰਦੇ ! ਹਵਾ, ਪਾਣੀ, ਅੱਗ-ਹਰੇਕ ਤੱਤ ਭੀ ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਗੀਤ ਗਾ ਰਿਹਾ ਹੈ ।ਹੇ ਮੇਰੀ ਸੋਹਣੀ ਜਿੰਦੇ ! ਜੰਗਲ, ਘਾਹ, ਇਹ ਸਾਰਾ ਦਿੱਸਦਾ ਸੰਸਾਰ-ਆਪਣੇ ਮੂੰਹ ਨਾਲ ਹਰੇਕ ਹੀ ਪਰਮਾਤਮਾ ਦਾ ਨਾਮ ਜਪ ਰਿਹਾ ਹੈ। ਹੇ ਨਾਨਕ ! ਆਖ- ਹੇ ਮੇਰੀ ਸੋਹਣੀ ਜਿੰਦੇ ! ਜੇਹੜਾ ਜੇਹੜਾ ਜੀਵ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਵਿਚ ਆਪਣਾ ਮਨ ਜੋੜਦਾ ਹੈ, ਉਹ ਸਾਰੇ ਪਰਮਾਤਮਾ ਦੇ ਦਰ ਤੇ ਸਤਕਾਰੇ ਜਾਂਦੇ ਹਨ ।੪।੪।
English Translation
BIHAAGRAA, FOURTH MEHL:
I am a sacrifice, O my soul, to those who take the Support of the Name of the Lord, Har, Har. The Guru, the True Guru, implanted the Name within me, O my soul; He has carried me across the terrifying world-ocean of poison. Those who have single-mindedly meditated on the Lord, O my soul — I proclaim the victory of those saintly beings. Nanak has found peace, meditating on the Lord, O my soul; the Lord is the Destroyer of all pain. || 1 || Blessed, blessed is that tongue, O my soul, which sings the Glorious Praises of the Lord God. Sublime and splendid are those ears, O my soul, which listen to the Kirtan of the Your Praises, O Lord. Sublime, pure and sacred is that head, O my soul, which falls at the Guru’s feet. Nanak is a sacrifice to the Guru, O my soul, who has placed the Name of the Lord, Har, Har, in my consciousness. || 2 || Blessed and approved are those eyes, O my soul, which gaze upon the Holy True Guru. Sacred and pure are those hands, O my soul, which write the Praises of the Lord, Har, Har. I worship continually the feet of that humble being, O my soul, who walks on the Path of Dharma, the path of righteousness. Nanak is a sacrifice to those, O my soul, who hear of the Lord, and believe in the Lord’s Name. || 3 || The earth, the nether regions of the underworld, and the Akaashic ethers, O my soul, all meditate on the Name of the Lord, Har, Har. Wind, water and fire, O my soul, continually sing the Praises of the Lord, Har, Har, Har. The woods, the meadows and the whole creation, O my soul, meditate with their mouths on the Name of the Lord, Har, Har. O Nanak, one who, as Gurmukh, focuses his consciousness on the Lord’s devotional worship, O my soul, is robed in honor in the Court of the Lord. || 4 || 4 ||
It looks like you might be looking for a song related to Lord Krishna's flute (Bansuri), and the name Rupa might refer to a few possibilities in this context.
Based on the search results, the most likely connection involves Rupa Goswami, a significant spiritual figure, whose work "Sri Padyavali" contains verses describing the mesmerizing effect of Krishna's flute music on the Gopis (cowherd girls).
There are also references to musical releases associated with the name Sona Rupa or featuring artists named Rakesh Chaurasia (a flutist) and Hemant Mattani (producer/composer) that focus on Krishna's flute music.
To give you the best answer, could you clarify which "Rupa" you are referring to?
* Rupa Goswami (The classical devotional poet)?
* A singer or composer named Rupa?
* A specific music label or series like Sona Rupa?
Would you like me to search specifically for songs by a singer named Rupa about Krishna's flute?
with affirmations like, "I am a magnet for my dreams," "I am confident and capable," and "I am grateful for all that I have". Using these words and phrases can help shift your mindset and attract desired outcomes by focusing on positive and empowering beliefs.
Affirmations starting with "I am"
* I am capable of achieving my goals.
* I am worthy of love and respect.
* I am strong, brave, and resilient.
* I am confident and enough.
* I am open to receiving what I desire.
* I am a magnet for my dreams and goals.
* I am in charge of my own happiness.
* I am constantly growing and moving forward.
Words associated with abundance and gratitude
* Abundance
* Gratitude
* Awe
* Prosperity
* Joy
Words of empowerment and confidence
* Powerful
* Capable
* Confident
* Resilient
* Success
* Courageous
Phrases for a positive mindset
* "Good things are always happening in my life"
* "I am always in the right place at the right time"
* "My future is bright and full of positive developments"
* "What I desire is already mine"
* "I inhale positivity and exhale negativity"
* "I am choosing to believe that things are working out for me"
ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬। SORAT’H, FIFTH MEHL: The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 ||
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ। ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨। ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ। RAAG SORAT’H, THE WORD OF DEVOTEE KABEER JEE, FIRST HOUSE: ONE UNIVERSAL CREATOR GOD. BY THE GRACE OF THE TRUE GURU: When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||
iKAwl pwiqswhI 10 ]
ਦਸਵੇਂ ਪਾਤਸ਼ਾਹ (ਗੁਰੂ) ਦਾ ਖਿਆਲ।
im`qR ipAwry nUµ hwlu murIdW dw khxw ]
ਪਿਆਰੇ ਮਿੱਤਰ ਨੂੰ ਚੇਲਿਆਂ ਦੀ ਹਾਲਤ ਦੱਸੋ,
quDu ibnu rogu rjweIAW dw EFxu nwg invwsW dy rhxw ]
ਤੇਰੇ ਬਿਨਾਂ, ਰਜਾਈ ਦਾ ਕਬਜ਼ਾ ਲੈਣਾ ਬਿਮਾਰੀ ਵਰਗਾ ਹੈ ਅਤੇ ਘਰ ਵਿੱਚ ਰਹਿਣਾ ਸੱਪਾਂ ਨਾਲ ਰਹਿਣ ਵਰਗਾ ਹੈ;
sUl surwhI KMjru ipAwlw ibMgu ksweIAW dw shxw ]
ਫਲਾਸਕ ਕੰਡੇ ਵਾਂਗ ਹੈ, ਪਿਆਲਾ ਇੱਕ ਖੰਜਰ ਵਰਗਾ ਹੈ ਅਤੇ (ਅਲੱਗ ਹੋਣਾ) ਕਸਾਈਆਂ ਦੇ ਕੱਟਣ ਨੂੰ ਸਹਿਣ ਕਰਨ ਵਰਗਾ ਹੈ,
XwrVy dw swnUµ s`Qru cMgw B`iT KyiVAW dw rhxw ]1]1]6]
ਪਿਆਰੇ ਦੋਸਤ ਦਾ ਪੈਲੇਟ ਸਭ ਤੋਂ ਵੱਧ ਬੇਨਤੀ ਹੈ
ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥
ਅਰਥ: ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ) । ਗੁਰੂ ਦੀ ਦਿੱਤੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ ਬੋਲੋ, ਜੇਹੜੀ ਇੱਛਾ ਕਰੋਗੇ ਉਹੀ ਫਲ ਪ੍ਰਾਪਤ ਕਰ ਲਵੋਗੇ।੧।ਰਹਾਉ।
ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ। ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ। ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ।੧।
(ਗੁਰੂ ਪਰਮੇਸਰ ਦਾ ਆਸਰਾ-ਪਰਨਾ ਭੁਲਾ ਕੇ ਆਪਣੀ ਭਲਾਈ ਦੇ) ਅਨੇਕਾਂ ਤੇ ਬਥੇਰੇ ਢੰਗ ਸੋਚੀਦੇ ਹਨ, ਪਰ ਉਹੀ ਗੱਲ ਹੁੰਦੀ ਹੈ ਜੋ (ਰਜ਼ਾ ਅਨੁਸਾਰ) ਜ਼ਰੂਰ ਹੋਣੀ ਹੁੰਦੀ ਹੈ। ਹਰੇਕ ਜੀਵ ਆਪਣਾ ਭਲਾ ਲੋੜਦਾ ਹੈ, ਪਰ ਪ੍ਰਭੂ ਉਹ ਕੰਮ ਕਰ ਦੇਂਦਾ ਹੈ ਜੋ ਮੇਰੇ (ਤੁਹਾਡੇ) ਚਿੱਤ ਚੇਤੇ ਭੀ ਨਹੀਂ ਹੁੰਦਾ।੨।
ਹੇ ਸੰਤ ਜਨੋ! ਆਪਣੇ ਮਨ ਦੀ ਮਰਜ਼ੀ (ਉਤੇ ਤੁਰਨਾ) ਛੱਡ ਦਿਉ (ਗੁਰੂ ਦੇ ਹੁਕਮ ਵਿਚ ਤੁਰੋ) , ਪਰ ਇਹ ਗੱਲ ਹੈ ਬੜੀ ਹੀ ਔਖੀ। (ਫਿਰ ਭੀ) ਗੁਰੂ ਪਾਤਿਸ਼ਾਹ ਦੀ ਮਤਿ ਲੈ ਕੇ ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ।੩।
ਹੇ ਮਾਲਕ-ਪ੍ਰਭੂ! ਚੰਗੀ ਮੰਦੀ ਮਤਿ ਤੇਰੇ ਆਪਣੇ ਵੱਸ ਵਿਚ ਹੈ (ਤੇਰੀ ਪ੍ਰੇਰਨਾ ਅਨੁਸਾਰ ਹੀ ਕੋਈ ਜੀਵ ਚੰਗੇ ਰਾਹ ਤੁਰਦਾ ਹੈ ਕੋਈ ਮੰਦੇ ਪਾਸੇ) , ਅਸੀ ਤੇਰੇ ਵਾਜੇ ਹਾਂ, ਤੂੰ ਸਾਨੂੰ ਵਜਾਣ ਵਾਲਾ ਸਭ ਵਿਚ ਵੱਸਣ ਵਾਲਾ ਪ੍ਰਭੂ ਹੈਂ। ਹੇ ਦਾਸ ਨਾਨਕ ਦੇ ਮਾਲਕ ਪ੍ਰਭੂ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸਾਨੂੰ ਬੁਲਾਂਦਾ ਹੈ (ਸਾਡੇ ਮੂੰਹੋਂ ਬੋਲ ਕਢਾਂਦਾ ਹੈਂ) ।੪।੫।
BILAAVAL, FOURTH MEHL:
Anyone, from any class — Kh’shaatriya, Brahman, Soodra or Vaishya — can chant, and meditate on the Mantra of the Lord’s Name. Worship the Guru, the True Guru, as the Supreme Lord God; serve Him constantly, all day and night. || 1 || O humble servants of the Lord, behold the True Guru with your eyes. Whatever you wish for, you shall receive, chanting the Word of the Lord’s Name, under Guru’s Instruction. || 1 || Pause || People think of many and various efforts, but that alone happens, which is to happen. All beings seek goodness for themselves, but what the Lord does — that may not be what we think and expect. || 2 || So renounce the clever intellect of your mind, O humble servants of the Lord, no matter how hard this may be. Night and day, meditate on the Naam, the Name of the Lord, Har, Har; accept the wisdom of the Guru, the True Guru. || 3 || Wisdom, balanced wisdom is in Your power, O Lord and Master; I am the instrument, and You are the player, O Primal Lord. O God, O Creator, Lord and Master of servant Nanak, as You wish, so do I speak. || 4 || 5 ||
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।DHANAASAREE, FIFTH MEHL:Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. || 4 || 5 |
ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥
ਅਰਥ: ਹੇ ਕਿਰਪਾਲ (ਪ੍ਰਭੂ) ! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮਜਪਦਾ ਰਹਾਂ।
(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰਮੇਰੇ ਉਤੇ ਜ਼ੋਰ ਨਾ ਪਾ ਸਕੇ।
(ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈਦਾ ਰੋਗ ਕੱਟਿਆ ਜਾਏ।
(ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ।
ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇਖਿੜਿਆ ਰਹਾਂ।1।
ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ ਨਾਮੁਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥
ਅਰਥ: ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ। ਹੇ ਮਨ! ਇਕ ਪ੍ਰਭੂ ਨਾਲ ਹੀਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ। ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂਮਿਲਦੀ ਹੈ। ਹੇ ਭਾਈ! ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ।
ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ। ਉਹ ਗੁਰਮੁਖਿ ਬੰਦੇਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ।
ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ। ਹੇ ਨਾਨਕ! (ਅਰਦਾਸਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ।2।
ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥
ਅਰਥ: (ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ, ਕਿਉਂਕਿ ਉਸ ਨੇ ਤਾਂ(ਸਾਰਾ) ਜਗਤ (ਹੀ) ਜਿੱਤ ਲਿਆ ਹੈ।
(ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ, ਉਹ ਬੜੇ ਹੀ ਪਵਿਤ੍ਰ ਜੀਵਨਵਾਲਾ ਬਣ ਗਿਆ ਹੈ।
(ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ, ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ।
ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀਕਰਦਾ ਹੈ।8।
ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ) । ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ।ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ, ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ) , ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ।੧।ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ : ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਵਿਚੋਲਾ-ਗੁਰੂ ਆ ਕੇ ਮਿਲ ਪਿਆ (ਉਸ ਦੇ ਹਿਰਦੇ ਵਿਚ) ਸੇਵਾ ਸੰਤੋਖ ਪ੍ਰੇਮ ਆਦਿਕ ਗੁਣ ਪੈਦਾ ਕਰ ਕੇ, ਸਾਧਸੰਗਤਿ ਦਾ (ਉਸ ਨਾਲ) ਮੇਲ ਕਰ ਕੇ ਗੁਰੂ ਨੇ (ਉਸ ਨੂੰ) ਸਿਫ਼ਤਿ-ਸਾਲਾਹ ਦੀ ਬਾਣੀ ਗਾਵਣ ਦੀ ਪ੍ਰੇਰਨਾ ਕੀਤੀ।ਜਦੋਂ ਜੀਵ-ਇਸਤ੍ਰੀ ਨੇ ਗੁਰੂ ਦੀ ਉਚਾਰੀ ਹੋਈ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗਾਣੀ ਸ਼ੁਰੂ ਕੀਤੀ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈ, ਉਸ ਦੇ ਗਿਆਨ-ਇੰਦ੍ਰੇ (ਵਿਕਾਰਾਂ ਵਲ ਦੌੜਨ ਦੇ ਥਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਿਚ) ਮਿਲ ਬੈਠੇ, ਤੇ ਸੋਹਣੇ ਲੱਗਣ ਲੱਗ ਪਏ। ਉਸ ਦੇ ਅੰਦਰੋਂ ਕ੍ਰੋਧ ਦੂਰ ਹੋ ਗਿਆ, ਉਸ ਦੇ ਸਰੀਰ ਵਿਚ ਵੱਸਦੀ ਮਮਤਾ ਨੱਸ ਗਈ, ਉਸ ਦਾ ਪਖੰਡ ਦੂਰ ਹੋ ਗਿਆ, ਭਟਕਣਾ ਦੂਰ ਹੋ ਗਈ। (ਉਸ ਦੇ ਅੰਦਰੋਂ) ਹਉਮੈ ਦੀ ਪੀੜ ਚਲੀ ਗਈ, ਉਸ ਦਾ ਸਾਰਾ ਸਰੀਰ ਨਿਰੋਆ ਹੋ ਗਿਆ, ਤੇ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੇ ਗੁਣਾਂ ਦੇ ਮਾਲਕ ਡੂੰਘੇ ਜਿਗਰੇ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ।੨।ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲੋਂ ਵਿਛੁੜੀ ਰਹਿੰਦੀ ਹੈ, (ਉਸ ਦੇ ਚਰਨਾਂ ਤੋਂ) ਦੂਰ ਰਹਿੰਦੀ ਹੈ, ਉਸ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦੀ, (ਤ੍ਰਿਸ਼ਨਾ ਦੀ ਅੱਗ ਵਿਚ) ਸੜੀ ਰਹਿੰਦੀ ਹੈ। ਉਸ ਦੇ ਅੰਦਰ ਝੂਠੀ ਮਮਤਾ ਬਣੀ ਰਹਿੰਦੀ ਹੈ, ਉਹ ਸਦਾ ਨਾਸਵੰਤ ਮਾਇਆ ਹੀ ਇਕੱਠੀ ਕਰਦੀ ਹੈ, ਮਾਇਆ ਉਸ ਨੂੰ ਸਦਾ ਗ੍ਰਸੀ ਰੱਖਦੀ ਹੈ। ਉਹ ਜੀਵ-ਇਸਤ੍ਰੀ (ਮਾਇਆ ਦੀ ਖ਼ਾਤਰ ਸਦਾ) ਝੂਠ ਠੱਗੀ (ਆਦਿਕ ਦੀ) ਕਾਰ ਕਰਦੀ ਹੈ, ਬੜਾ ਦੁੱਖ ਸਹਾਰਦੀ ਰਹਿੰਦੀ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ (ਜ਼ਿੰਦਗੀ ਦਾ ਸਹੀ) ਰਸਤਾ ਨਹੀਂ ਲੱਭਦਾ। ਉਹ ਮੂਰਖ ਜੀਵ-ਇਸਤ੍ਰੀ ਉਜਾੜ ਦੇ ਰਸਤੇ ਵਿਚ (ਜਿਥੇ ਕਾਮਾਦਿਕ ਲੁਟੇਰੇ ਲੁੱਟ ਲੈਂਦੇ ਹਨ) ਭਟਕਦੀ ਫਿਰਦੀ ਹੈ, ਤੇ ਹਰ ਵੇਲੇ ਧੱਕੇ ਖਾਂਦੀ ਹੈ।ਹੇ ਨਾਨਕ! ਜਿਨ੍ਹਾਂ ਮਨੁੱਖਾਂ ਉਤੇ ਦਾਤਾਰ ਪ੍ਰਭੂ ਆਪ ਹੀ ਦਇਆ ਕਰਦਾ ਹੈ, ਉਹਨਾਂ ਨੂੰ ਸਮਰੱਥ ਗੁਰੂ ਮਿਲਾ ਦੇਂਦਾ ਹੈ, ਗੁਰੂ ਉਹਨਾਂ ਅਨੇਕਾਂ ਜਨਮਾਂ ਦੇ ਵਿਛੁੜੇ ਹੋਇਆਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕਾ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ।੩।ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥ (ਜਿਵੇਂ ਜਦੋਂ ਲਾੜਾ) ਮੁਹੂਰਤ ਕਢਾ ਕੇ (ਜੰਞ ਲੈ ਕੇ) ਆਉਂਦਾ ਹੈ (ਤਾਂ,) ਇਸਤ੍ਰੀ ਆਪਣੇ ਹਿਰਦੇ ਵਿਚ ਖ਼ੁਸ਼ ਹੁੰਦੀ ਹੈ, ਪਾਂਧੇ ਪੰਡਿਤ ਪੱਤ੍ਰੀ ਲਿਆ ਕੇ ਬੈਠ ਕੇ (ਫੇਰੇ ਦੇਣ ਦਾ ਵੇਲਾ) ਵਿਚਾਰਦੇ ਹਨ। (ਪਾਂਧੇ ਪੰਡਿਤ) ਪੱਤ੍ਰੀ ਵਿਚਾਰਦੇ ਹਨ (ਉਧਰ) ਜਦੋਂ (ਵਿਆਹ ਵਾਲੀ ਕੰਨਿਆ) ਸੱਜਣ ਘਰ ਵਿਚ ਆਏ ਸੁਣਦੀ ਹੈ, ਤਾਂ ਉਸ ਦੇ ਮਨ ਵਿਚ ਖ਼ੁਸ਼ੀ ਦੀ ਲਹਿਰ ਚੱਲ ਪੈਂਦੀ ਹੈ, ਗੁਣਵਾਨ ਬੈਠ ਕੇ ਫ਼ੈਸਲਾ ਕਰਦੇ ਹਨ, ਤੇ, ਤੁਰਤ ਫੇਰੇ ਦੇ ਦੇਂਦੇ ਹਨ (ਤਿਵੇਂ, ਗੁਰੂ ਦੀ ਕਿਰਪਾ ਨਾਲ ਪ੍ਰਭੂ ਜੀਵ-ਇਸਤ੍ਰੀ ਦੇ ਅੰਦਰ ਪਰਗਟ ਹੁੰਦਾ ਹੈ, ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਤਮਕ ਆਨੰਦ ਦੀ ਲਹਿਰ ਚੱਲ ਪੈਂਦੀ
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1